ਹਿੰਦ ਪਾਕਿ ਸੀਮਾ ਨੇੜਿਓਂ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 26 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਸੀਮਾ ਦੇ ਨੇੜਲੇ ਸਰਹੱਦੀ ਪਿੰਡ ਚੂਹੜੀ ਵਾਲਾ ਵਿਖੇ ਬੀ. ਐਸ. ਐਫ਼. ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਅਭਿਆਨ ਤਹਿਤ 560 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰ ਕਰ ਦਿੱਤੀ ਗਈ ਹੈ।