500 ਗ੍ਰਾਮ ਹੈਰੋਇਨ ਤੇ ਇਕ ਗੱਡੀ ਸਮੇਤ ਦੋ ਗ੍ਰਿਫਤਾਰ

ਅਟਾਰੀ (ਅੰਮ੍ਰਿਤਸਰ), 26 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਤਿੰਦਰ ਸਿੰਘ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਵਿਚ ਥਾਣਾ ਘਰਿੰਡਾ ਪੁਲਿਸ ਵਲੋਂ ਸਫਲਤਾ ਹਾਸਿਲ ਕਰਦੇ ਹੋਏ 500 ਗ੍ਰਾਮ ਹੈਰੋਇਨ ਅਤੇ ਸਵਿਫਟ ਗੱਡੀ ਸਮੇਤ ਦੋ ਦੋਸ਼ੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।