JALANDHAR WEATHER

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ, 26 ਅਪ੍ਰੈਲ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਨਵ-ਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਅਰਮੈਨ ਛਾਜਲੀ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਵੀ ਦਿੱਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਘਰਾਂ ਨਾਲ ਸਬੰਧਤ ਵਿਅਕਤੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਭਲਾਈ ਸਕੀਮਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ