JALANDHAR WEATHER

ਤਿੰਨ ਬਦਮਾਸ਼ਾਂ ਵਲੋਂ ਪੁਲਿਸ 'ਤੇ ਫਾਇਰਿੰਗ, ਦੋ ਜ਼ਖਮੀ, 1 ਕਾਬੂ

ਫਿਰੋਜ਼ਪੁਰ, 26 ਅਪ੍ਰੈਲ (ਰਾਕੇਸ਼ ਚਾਵਲਾ)-ਐਸ. ਐਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਉਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਅਧੀਨ ਅੱਜ ਫਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 ਉਤੇ ਡੀ. ਐਸ. ਪੀ. ਅਤੇ ਥਾਣਾ ਛਾਉਣੀ ਦੇ ਐੱਸ. ਐਚ. ਓ. ਦੀ ਨਿਗਰਾਨੀ ਅਧੀਨ ਨਾਕੇਬੰਦੀ ਕੀਤੀ ਸੀ। ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਉਤੇ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਰਾਣੇ ਡੇਰੀ ਫਾਰਮ ਦੀ ਰੋਡ ਵੱਲ ਫਰਾਰ ਹੋ ਗਏ। ਪੁਲਿਸ ਵਲੋਂ ਪਿੱਛਾ ਕਰਨ ਉਤੇ ਉਕਤ ਨੌਜਵਾਨਾਂ ਨੇ ਪੁਲਿਸ ਪਾਰਟੀ ਉਤੇ ਫਾਇਰ ਕੀਤਾ। ਪੁਲਿਸ ਦੇ ਜਵਾਬੀ ਫਾਇਰ ਵਿਚ ਦੋ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ ਅਤੇ ਇਕ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਜ਼ਖਮੀਆਂ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵਿਅਕਤੀ ਬੀਤੇ ਦਿਨੀਂ ਹੋਈਆਂ ਵਾਰਦਾਤਾਂ ਵਿਚ ਸ਼ਾਮਿਲ ਹੋ ਸਕਦੇ ਹਨ। ਪੁਲਿਸ ਨੇ ਮੌਕੇ ਉਤੇ ਹਥਿਆਰ ਵੀ ਬਰਾਮਦ ਕੀਤੇ ਹਨ। ਖਬਰ ਲਿਖੇ ਜਾਣ ਤੱਕ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ