ਅਜਨਾਲਾ ਸ਼ਹਿਰ 'ਚ ਇਮਾਰਤ ਦਾ ਡਿੱਗਾ ਲੈਂਟਰ, 4 ਮਜ਼ਦੂਰ ਜ਼ਖਮੀ

ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ ਉਤੇ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ ਜਦੋਂ ਇਕ ਇਮਾਰਤ ਦਾ ਪੈ ਰਿਹਾ ਨਵਾਂ ਲੈਂਟਰ ਅਚਾਨਕ ਡਿੱਗ ਪਿਆ, ਜਿਸ ਕਾਰਨ ਲੈਂਟਰ ਪਾ ਰਹੇ 4 ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਅਜਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਸਾਰੇ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।