ਪੁਲਿਸ ਨਾਲ ਮੁਕਾਬਲੇ ’ਚ 1 ਬਦਮਾਸ਼ ਜ਼ਖ਼ਮੀ, ਹਥਿਆਰ ਵੀ ਬਰਾਮਦ

ਜਲਾਲਾਬਾਦ, 26 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਸੜਕ ਤੋਂ ਪੈਲੇਸ ਦੇ ਸਾਹਮਣੇ ਨਹਿਰ ਨਾਲ ਪਿੰਡ ਮੰਨੇ ਵਾਲਾ ਨੂੰ ਜਾਂਦੇ ਰਸਤੇ ਉਤੇ ਇਕ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਬਦਮਾਸ਼ ਜ਼ਖ਼ਮੀ ਹੋਇਆ ਹੈ। ਪੁਲਿਸ ਮੁਲਾਜ਼ਮਾਂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਪੁਲਿਸ ਵਲ਼ੋਂ ਅੱਜ ਇਕ ਬਦਮਾਸ਼ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਲ਼ੋਂ ਪੁਲਿਸ ਉਤੇ ਪਿਸਟਲ ਨਾਲ ਸਿੱਧੀ ਗੋਲੀ ਚਲਾ ਦਿੱਤੀ ਗਈ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਉਕਤ ਬਦਮਾਸ਼ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਇਸ ਨੂੰ ਪੁਲਿਸ ਵਲ਼ੋਂ ਕਾਬੂ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਕਤ ਬਦਮਾਸ਼ ਬਲਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬਾਦਲ ਕੇ ਉਤਾੜ ਹੈ।