ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਰਾਮਾਂ ਮੰਡੀ (ਬਠਿੰਡਾ), 27 ਅਪ੍ਰੈਲ (ਤਰਸੇਮ ਸਿੰਗਲਾ) ਅੱਜ ਸਵੇਰੇ 6 ਵਜੇ ਦੇ ਕਰੀਬ ਮਲਕਾਣਾ ਤਲਵੰਡੀ ਸਾਬੋ ਰੋਡ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਰਾਮਾਂ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੇ ਬੈਗ ਵਿਚੋਂ 50 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਹੋਈਆਂ ਹਨ। ਮੌਕੇ 'ਤੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਾ ਹੋਣ ਕਾਰਨ ਪੁਲਿਸ ਵਲੋਂ ਲਾਸ਼ ਨੂੰ ਪਹਿਚਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।