ਆਈ.ਪੀ.ਐੱਲ. 2025 : ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ

ਮੁੰਬਈ, 27 ਅਪ੍ਰੈਲ - ਆਈ.ਪੀ.ਐੱਲ. 2025 ਦਾ 45ਵਾਂ ਲੀਗ ਮੈਚ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਗਿਆ, ਜਿਸ ਨੂੰ ਮੁੰਬਈ ਇੰਡੀਅਨਜ਼ ਨੇ 54 ਦੌੜਾਂ ਨਾਲ ਜਿੱਤ ਲਿਆ। ਮੁੰਬਈ ਇੰਡੀਅਨਜ਼ ਨੇ ਆਪਣੀ ਲੈਅ ਬਰਕਰਾਰ ਰੱਖੀ ਅਤੇ ਲਖਨਊ ਸੁਪਰ ਜਾਇੰਟਸ ਨੂੰ ਉਨ੍ਹਾਂ ਦੇ ਘਰੇਲੂ ਮੈਦਾਨ 'ਤੇ ਹਰਾਇਆ। ਇਸ ਮੈਚ ਵਿਚ ਬੱਲੇਬਾਜ਼ੀ ਤੋਂ ਬਾਅਦ ਮੁੰਬਈ ਨੇ ਗੇਂਦਬਾਜ਼ੀ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੈਚ ਵਿਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 215 ਦੌੜਾਂ ਬਣਾਈਆਂ। ਮੁੰਬਈ ਲਈ ਰਿਆਨ ਰਿਚੇਲਟਨ ਨੇ 58 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਸੂਰਿਆਕੁਮਾਰ ਯਾਦਵ ਨੇ 54 ਦੌੜਾਂ ਬਣਾਈਆਂ। ਲਖਨਊ ਸੁਪਰ ਜਾਇੰਟਸ ਲਈ ਗੇਂਦਬਾਜ਼ੀ ਵਿਚ ਮਯੰਕ ਯਾਦਵ ਅਤੇ ਆਵੇਸ਼ ਖ਼ਾਨ ਨੇ 2-2 ਵਿਕਟਾਂ ਲਈਆਂ।