ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 3 ਕਿਲੋ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 28 ਅਪ੍ਰੈਲ- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਅਟਾਰੀ ਦੇ ਨਿਵਾਸੀ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਪਾਸੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸ ਦੇ ਸਹਿ-ਦੋਸ਼ੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।