ਭਾਰਤ ਤੋਂ ਪਾਕਿਸਤਾਨ ਹਾਈ ਕਮਿਸ਼ਨ ਦਾ ਸਮਾਨ ਵੀ ਭੇਜਿਆ ਵਾਪਸ

ਅਟਾਰੀ, (ਅੰਮ੍ਰਿਤਸਰ), 28 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਦੇ ਭਾਰਤ ਸਥਿਤ ਦਿੱਲੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਗਿਣਤੀ ਅੱਧੇ ਤੋਂ ਤੋਂ ਵੀ ਘੱਟ ਕੀਤੇ ਜਾਣ ਤੋਂ ਬਾਅਦ ਅੱਜ ਭਾਰਤ ਤੋਂ ਪਾਕਿਸਤਾਨ ਹਾਈ ਕਮਿਸ਼ਨ ਦਾ ਬਹੁਤ ਜ਼ਰੂਰੀ ਸਮਾਨ ਵੀ ਟਰੱਕਾਂ ਵਿਚ ਲੱਧ ਕੇ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ।