JALANDHAR WEATHER

2 ਵੱਖ-ਵੱਖ ਮਾਮਲਿਆਂ 'ਚ ਪੰਜ ਵਿਅਕਤੀ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 28 (ਕਪਲ ਵਧਵਾ)-ਮੁਹਾਲੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਦੋ ਦੇਸੀ ਪਿਸਤੌਲਾਂ, 16 ਜ਼ਿੰਦਾ ਕਾਰਤੂਸ, 211 ਗ੍ਰਾਮ ਹੈਰੋਇਨ ਅਤੇ 8 ਲੱਖ 10 ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਦੂਸਰੇ ਮਾਮਲੇ ਵਿਚ ਪੁਲਿਸ ਨੇ .315 ਬੋਰ ਦੇ ਪਿਸਤੌਲ ਨਾਲ 2 ਜ਼ਿੰਦਾ ਕਾਰਤੂਸ ਸਮੇਤ ਧਰਮਿੰਦਰ ਕੁਮਾਰ ਨਾਂਅ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ