JALANDHAR WEATHER

ਗੈਂਗਸਟਰਾਂ ਨੂੰ ਬਚਾਅ ਰਹੀ ਹੈ ਸੂਬਾ ਸਰਕਾਰ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 28 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੀ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਗੈਂਗਸਟਰਾਂ ਨੂੰ ਬਚਾਅ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਗੁਰੂ ਗ੍ਰੰਥ ਸਾਹਿਬ ਨੂੰ ਅਜਨਾਲਾ ਪੁਲਿਸ ਸਟੇਸ਼ਨ ਲਿਜਾਇਆ ਗਿਆ, ਉਹ ਬਿਲਕੁਲ ਵੀ ਸਹੀ ਨਹੀਂ ਸੀ। ਅੰਮ੍ਰਿਤਪਾਲ ਦੇ ਪਿਤਾ ਨੇ ਵਾਇਰਲ ਆਡੀਓ ’ਤੇ ਕਿਹਾ ਕਿ ਇਹ ਏ.ਆਈ. ਦੁਆਰਾ ਬਣਾਇਆ ਗਿਆ ਸੀ। ਪਰ ਪੁਲਿਸ ਨੂੰ ਇਸ ਆਡੀਓ ਦੀ ਜਾਂਚ ਤਾਂ ਕਰਨੀ ਚਾਹੀਦੀ ਹੈ। ਉਨ੍ਹਾਂ ਵਲੋਂ ਸੁਖਪ੍ਰੀਤ ਸਿੰਘ ਹਰੀਨੋਂ ਦੀ ਇਕ ਆਡੀਓ ਵੀ ਦਿਖਾਈ ਗਈ ਹੈ, ਜਿਸ ਵਿਚ ਉਹ ਅੰਮ੍ਰਿਤਪਾਲ ਬਾਰੇ ਗੱਲ ਕਰ ਰਿਹਾ ਹੈ। ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਉਹ ਜਦੋਂ ਵੀ ਉਹ ਬੋਲਦੇ ਹਨ, ਉਨ੍ਹਾਂ ’ਤੇ ਨਸ਼ੇ ਦੇ ਦੋਸ਼ ਲੱਗਦੇ ਹਨ, ਪਰ ਅੰਮ੍ਰਿਤਪਾਲ ਆਪਣੇ ਭਰਾ ਤੋਂ ਨਸ਼ਾ ਨਹੀਂ ਛੁਡਵਾ ਸਕੇ। ਇਸ ਦੇ ਨਾਲ ਹੀ, ਅਗਲੀ ਵੀਡੀਓ ਵਿਚ, ਅੰਮ੍ਰਿਤਪਾਲ ਦੇ ਪਿਤਾ ਦੀ ਇਕ ਵੀਡੀਓ ਦਿਖਾਈ ਗਈ, ਜਿਸ ਵਿਚ ਉਹ ਆਪਣੇ ਵੱਡੇ ਪੁੱਤਰ ਹਰਪ੍ਰੀਤ ਦੀ ਗ੍ਰਿਫ਼ਤਾਰੀ ਬਾਰੇ ਗੱਲ ਕਰ ਰਹੇ ਸਨ। ਜਿਸ ਵਿਚ ਉਹ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਨੇ ਝੂਠੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਦਾ ਪਰਿਵਾਰ ਲੋਕਾਂ ਨੂੰ ਨਸ਼ਾ ਛੁਡਾਉਣ ਵਿਚ ਮਦਦ ਕਰਨ ਦੀ ਬਜਾਏ ਨਸ਼ਿਆਂ ਦਾ ਆਦੀ ਬਣਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ