ਰਮਦਾਸ ਨੇੜੇ ਪੁਲਿਸ ਮੁੱਠਭੇੜ 'ਚ ਦੋ ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ

ਰਮਦਾਸ/ਅਜਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)-ਰਮਦਾਸ ਨੇੜੇ ਪੰਜਾਬ ਪੁਲਿਸ ਅਤੇ ਇਕ ਨਾਮੀ ਗੈਂਗਸਟਰ ਜੀਵਨ ਫੌਜੀ ਦੇ ਗੁਰਗਿਆਂ ਵਿਚਾਲੇ ਹੋਈ ਮੁੱਠਭੇੜ ਦੌਰਾਨ 2 ਬਦਮਾਸ਼ ਜ਼ਖਮੀ ਹੋ ਗਏ ਹਨI ਜਾਣਕਾਰੀ ਅਨੁਸਾਰ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਜੀਵਨ ਫੌਜੀ ਦੇ ਦੋ ਗੁਰਗੇ ਰਮਦਾਸ ਨੇੜੇ ਘੁੰਮ ਰਹੇ ਹਨ ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਪਾਰਟੀ ਵਲੋਂ ਜਦੋਂ ਇਨ੍ਹਾਂ ਦਾ ਪਿੱਛਾ ਕੀਤਾ ਗਿਆ ਤਾਂ ਇਨ੍ਹਾਂ ਵਲੋਂ ਅਚਾਨਕ ਪੁਲਿਸ ਉਤੇ ਗੋਲੀ ਚਲਾ ਦਿੱਤੀ, ਜਿਸ ਦੇ ਬਚਾਅ ਵਿਚ ਪੁਲਿਸ ਨੇ ਗੋਲੀ ਚਲਾਈ, ਜਿਸ ਕਾਰਨ ਦੋ ਗੁਰਗੇ ਵਿਸ਼ਾਲ ਮਸੀਹ ਅਤੇ ਲਵਪ੍ਰੀਤ ਸਿੰਘ ਲਵ ਜ਼ਖਮੀ ਹੋ ਗਏ।