JALANDHAR WEATHER

ਨਗਰ ਨਿਗਮ ਤੇ ਟਰੈਫ਼ਿਕ ਪੁਲਿਸ ਨੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 28 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਕਪੂਰਥਲਾ ਨੇ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਵਲੋਂ ਦੁਕਾਨਾਂ ਮੂਹਰੇ ਤੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਤੇ ਕਈਆਂ ਦੇ ਸਾਮਾਨ ਨੂੰ ਵੀ ਜ਼ਬਤ ਕੀਤਾ। ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸੁਪਰਡੈਂਟ ਦਰਸ਼ਨ ਭਗਤ, ਤਹਿ-ਬਾਜ਼ਾਰੀ ਦੇ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੂੰ ਸ਼ਿਕਾਇਤਾਂ ਆ ਰਹੀਆਂ ਸਨ ਕਿ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤਹਿਤ ਅੱਜ ਨਗਰ ਨਿਗਮ ਨੇ ਟਰੈਫ਼ਿਕ ਤੇ ਪੀ.ਸੀ.ਆਰ. ਪੁਲਿਸ ਦੀ ਸਹਾਇਤਾ ਨਾਲ ਸਦਰ ਬਾਜ਼ਾਰ, ਭਗਤ ਸਿੰਘ ਚੌਕ, ਪੁਰਾਣੀ ਸਬਜ਼ੀ ਮੰਡੀ, ਲੱਕੜ ਬਾਜ਼ਾਰ, ਸ਼ਿਵ ਮੰਦਿਰ ਚੌਕ, ਪੁਰਾਣੀ ਕਚਹਿਰੀ, ਐਮ.ਡੀ. ਸਕੂਲ ਤੇ ਡਾਕਖ਼ਾਨੇ ਨੇੜੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ। ਇਸ ਦੌਰਾਨ ਨਿਗਮ ਦੇ ਕਰਮਚਾਰੀਆਂ ਵਲੋਂ ਕੁਝ ਰੇਹੜੀਆਂ ਤੇ ਹੋਰ ਸਾਮਾਨ ਵੀ ਜ਼ਬਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਮਿੱਥੀ ਹੱਦ ਤੋਂ ਬਾਹਰ ਸਾਮਾਨ ਨਾ ਰੱਖਣ, ਅਜਿਹਾ ਨਾ ਕਰਨ 'ਤੇ ਉਨ੍ਹਾਂ ਦਾ ਸਾਮਾਨ ਜ਼ਬਤ ਕਰਕੇ ਉਨ੍ਹਾਂ ਦਾ ਚਲਾਨ ਕੱਟਿਆ ਜਾਵੇਗਾ। ਇਸ ਦੌਰਾਨ ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ, ਏ.ਐਸ.ਆਈ. ਮੰਗਾ ਸਿੰਘ, ਪੀ.ਸੀ.ਆਰ. ਇੰਚਾਰਜ ਚਰਨਜੀਤ ਸਿੰਘ ਖੈੜਾ, ਏ.ਐਸ.ਆਈ. ਬਲਵਿੰਦਰ ਸਿੰਘ ਬੰਟੀ, ਨਿਗਮ ਵਲੋਂ ਕਰਨਵੀਰ ਮੌਂਟੀ, ਦੀਪਕ ਕੁਮਾਰ, ਨਵਜੋਤ ਸਿੰਘ ਅਤੇ ਹੋਰ ਕਰਮਚਾਰੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ