500/500 ਰੁਪਏ ਜਾਅਲੀ ਕਰੰਸੀ ਦੇ ਨੋਟਾਂ ਸਮੇਤ 1 ਵਿਅਕਤੀ ਗ੍ਰਿਫਤਾਰ

ਜਲੰਧਰ, 28 ਅਪ੍ਰੈਲ-ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਦੇ ਐਸ. ਐਚ. ਓ. ਸਿਕੰਦਰ ਸਿੰਘ ਵਿਰਕ ਵਲੋਂ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500/500 ਰੁਪਏ ਦੇ (ਕੁੱਲ 1,20,000/- ਰੁਪਏ) ਦੇ ਜਾਅਲੀ ਕਰੰਸੀ ਨੋਟ ਬਰਾਮਦ ਕਰਕੇ ਕਾਮਯਾਬੀ ਹਾਸਿਲ ਕੀਤੀ ਹੈ। ਇੰਸਪੈਕਟਰ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਪਾਰਟੀ ਏ.ਐਸ.ਆਈ ਸੁਭਾਸ਼ ਕੁਮਾਰ ਚੌਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਬੜਾ ਪਿੰਡ ਤੋਂ ਮਹਿਕਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਤਲਾਵਾ ਥਾਣਾ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਜਾਅਲੀ ਕਰੰਸੀ 500/500 ਰੁਪਏ ਦੇ ਨੋਟ (ਕੁੱਲ 1,20,000/) ਇਨੋਵਾ ਸਣੇ ਕਾਬੂ ਕੀਤਾ ਹੈ। ਏ.ਐਸ.ਆਈ. ਸੁਭਾਸ਼ ਕੁਮਾਰ ਚੌਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੇ ਮੁਕੱਦਮਾ ਥਾਣਾ ਗੁਰਾਇਆ ਦਰਜ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਂਦੀ ਹੈ।