JALANDHAR WEATHER

ਸਬ-ਡਵੀਜ਼ਨ ਤਪਾ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ -ਡੀ.ਐਸ.ਪੀ. ਗੁਰਬਿੰਦਰ ਸਿੰਘ

ਤਪਾ ਮੰਡੀ, 29 ਅਪ੍ਰੈਲ (ਵਿਜੇ ਸ਼ਰਮਾ)-ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਉਤੇ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਮੁਹੰਮਦ ਸਰਫਰਾਜ਼ ਜੀ ਦੀ ਅਗਵਾਈ ਹੇਠ ਸਬ-ਡਵੀਜ਼ਨ ਤਪਾ ਨੂੰ ਨਸ਼ਾ-ਮੁਕਤ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਖਾਤਮਾ ਹੋ ਸਕੇਥ। ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਸਬ-ਡਵੀਜ਼ਨ ਤਪਾ ਦੇ ਡੀ.ਐਸ.ਪੀ. ਗੁਰਬਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਹੋਇਆਂ ਨਸ਼ੇ ਦੇ ਸੌਦਾਗਰਾਂ ਨੂੰ ਤਾੜਨਾ ਕੀਤੀ ਕਿ ਉਹ ਨਸ਼ੇ ਦਾ ਧੰਦਾ ਛੱਡ ਦੇਣ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਕਾਬੂ ਆ ਗਿਆ, ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦਾ ਹੋਵੇ। ਉਨ੍ਹਾਂ ਡਵੀਜ਼ਨ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਜਿਨ੍ਹਾਂ ਦਾ ਨਾਂ ਗੁਪਤ ਰੱਖਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ