ਪਾਕਿਸਤਾਨ ਦੇ ਦੱਖਣੀ ਵਜ਼ੀਰਸਤਾਨ ਵਿਚ ਸ਼ਾਂਤੀ ਮੀਟਿੰਗ ਦੌਰਾਨ ਧਮਾਕਾ, 7 ਲੋਕਾਂ ਦੀ ਮੌਤ

ਇਸਲਾਮਾਬਾਦ , 28 ਅਪ੍ਰੈਲ- ਪਾਕਿਸਤਾਨ ਦੇ ਉੱਤਰ ਪੱਛਮੀ ਸਰਹੱਦੀ ਸੂਬੇ ਵਿਚ ਸਥਿਤ ਵਜ਼ੀਰਸਤਾਨ ਵਿਚ ਧਮਾਕੇ ਦੀ ਖ਼ਬਰ ਹੈ। ਇਸ ਧਮਾਕੇ ਵਿਚ ਸੱਤ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਵਜ਼ੀਰਿਸਤਾਨ ਨੇ ਆਪਣੇ ਆਪ ਨੂੰ ਇਕ ਆਜ਼ਾਦ ਰਾਜ ਐਲਾਨ ਦਿੱਤਾ ਹੈ। ਹਾਲਾਂਕਿ, ਇਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਨਹੀਂ ਹੈ।