JALANDHAR WEATHER

ਲੋਕ ਨਿਰਮਾਣ ਮੰਤਰੀ ਅੱਜ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਫਲਾਈਓਵਰ ਪ੍ਰੋਜੈਕਟਾਂ ਦਾ ਕਰਨਗੇ ਨਿਰੀਖਣ

ਚੰਡੀਗੜ੍ਹ, 29 ਅਪ੍ਰੈਲ- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤਰਨਤਾਰਨ ਅਤੇ ਅੰਮ੍ਰਿਤਸਰ ਦੇ ਫਲਾਈਓਵਰ ਪ੍ਰੋਜੈਕਟਾਂ ਦਾ ਨਿਰੀਖਣ ਕਰਨਗੇ। ਜਾਣਕਾਰੀ ਅਨੁਸਾਰ ਤਰਨਤਾਰਨ ਵਿਖੇ 980 ਮੀਟਰ ਲੰਬਾ 4 ਲੇਨ ਰੇਲਵੇ ਓਵਰ ਬ੍ਰਿਜ, 82.88 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜਿਸ ਦਾ 31% ਕੰਮ ਪੂਰਾ ਹੋ ਗਿਆ ਹੈ। ਅੰਮ੍ਰਿਤਸਰ ਵਿਚ 985 ਮੀਟਰ ਲੰਬਾ ਦੋ-ਮਾਰਗੀ ਫਲਾਈਓਵਰ, 33.55 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ, ਜਿਸ ਦਾ 40% ਕੰਮ ਪੂਰਾ ਹੋ ਚੁੱਕਾ ਹੈ। ਦੋਵੇਂ ਪ੍ਰੋਜੈਕਟ ਟ੍ਰੈਫਿਕ ਜਾਮ ਅਤੇ ਹਾਦਸਿਆਂ ਤੋਂ ਰਾਹਤ ਪ੍ਰਦਾਨ ਕਰਨਗੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਵਿਕਾਸ ਰਫ਼ਤਾਰ ਫੜ ਰਿਹਾ ਹੈ ਤੇ ਲੋਕ ਨਿਰਮਾਣ ਵਿਭਾਗ ਪ੍ਰੋਜੈਕਟਾਂ ਦੀ ਸਖ਼ਤੀ ਨਾਲ ਨਿਗਰਾਨੀ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ