ਇਜ਼ਰਾਈਲੀ ਸਾਫਟਵੇਅਰ ਪੈਗਾਸਸ ਦੀ ਵਰਤੋਂ ਸੰਬੰਧੀ ਪਟੀਸ਼ਨਾਂ ’ਤੇ 30 ਜੁਲਾਈ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ

ਨਵੀਂ ਦਿੱਲੀ, 29 ਅਪ੍ਰੈਲ- ਸੁਪਰੀਮ ਕੋਰਟ ਨੇ 30 ਜੁਲਾਈ ਨੂੰ ਸਰਕਾਰ ਵਲੋਂ ਜਾਸੂਸੀ ਲਈ ਇਜ਼ਰਾਈਲੀ ਸਾਫਟਵੇਅਰ ਪੈਗਾਸਸ ਦੀ ਵਰਤੋਂ ਕਰਨ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ ਦੀ ਸੁਣਵਾਈ ਲਈ ਸੂਚੀਬੱਧ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਦੇਸ਼ ਸਪਾਈਵੇਅਰ ਦੀ ਵਰਤੋਂ ਕਰ ਰਿਹਾ ਹੈ ਤਾਂ ਇਸ ਵਿਚ ਗਲਤ ਕੀ ਹੈ। ਉਨ੍ਹਾਂ ਕਿਹਾ ਕਿ ਸਪਾਈਵੇਅਰ ਦਾ ਹੋਣਾ ਗਲਤ ਨਹੀਂ ਹੈ, ਸਵਾਲ ਇਹ ਹੈ ਕਿ ਤੁਸੀਂ ਕਿਸ ਦੇ ਵਿਰੁੱਧ ਇਸ ਦੀ ਵਰਤੋਂ ਕਰ ਰਹੇ ਹੋ। ਤੁਸੀਂ ਦੇਸ਼ ਦੀ ਸੁਰੱਖਿਆ ਦਾ ਬਲੀਦਾਨ ਨਹੀਂ ਦੇ ਸਕਦੇ। ਸੁਪਰੀਮ ਕੋਰਟ ਇਹ ਵੀ ਕਹਿੰਦੀ ਹੈ ਕਿ ਜੇਕਰ ਸਪਾਈਵੇਅਰ ਦੀ ਵਰਤੋਂ ਕਿਸੇ ਸਿਵਲ ਸੋਸਾਇਟੀ ਦੇ ਵਿਅਕਤੀ ਵਿਰੁੱਧ ਕੀਤੀ ਜਾਂਦੀ ਹੈ ਤਾਂ ਇਸਦੀ ਜਾਂਚ ਕੀਤੀ ਜਾਵੇਗੀ।