JALANDHAR WEATHER

ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਦਾ ਆ ਗਿਆ ਹੈ ਸਮਾਂ- ਅਮਨ ਅਰੋੜਾ

ਜਲੰਧਰ, 29 ਅਪ੍ਰੈਲ- ਭਗਵਾਨ ਪਰਸ਼ੂਰਾਮ ਜਯੰਤੀ ਦੇ ਮੌਕੇ ’ਤੇ ਜਲੰਧਰ ਪਹੁੰਚੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਭਗਵਾਨ ਪਰਸ਼ੂਰਾਮ ਜਯੰਤੀ ਰਾਜ ਪੱਧਰ ’ਤੇ ਮਨਾਈ ਜਾ ਰਹੀ ਹੈ। ਭਗਵਾਨ ਪਰਸ਼ੂਰਾਮ ਅਨਿਆਂ ਵਿਰੁੱਧ ਲੜਨ ਦੇ ਤਰੀਕੇ ਦੀ ਪਰਿਭਾਸ਼ਾ ਸਨ, ਜਦੋਂ ਅਸੀਂ ਰਾਮ ਰਾਜ ਦੀ ਕਲਪਨਾ ਕਰਦੇ ਹਾਂ, ਤਾਂ ਇਸਦੀ ਕਲਪਨਾ ਭਗਵਾਨ ਪਰਸ਼ੂਰਾਮ ਦੇ ਵਿਚਾਰਾਂ, ਉਨ੍ਹਾਂ ਦੀ ਜੀਵਨ ਸ਼ੈਲੀ ਅਤੇ ਸਿੱਖਿਆਵਾਂ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਅਮਨ ਅਰੋੜਾ ਨੇ ਅੱਜ ਰਾਜ ਪੱਧਰ ’ਤੇ ਭਗਵਾਨ ਪਰਸ਼ੂਰਾਮ ਜਯੰਤੀ ਮਨਾਉਣ ਲਈ ਸਰਕਾਰ ਅਤੇ ਸੈਰ-ਸਪਾਟਾ ਸਲਾਹਕਾਰ ਦੀਪਕ ਬਾਲੀ ਦਾ ਧੰਨਵਾਦ ਕੀਤਾ। ਭੋਗਪੁਰ ਵਿਚ ਖੰਡ ਮਿੱਲ ਵਿਚ ਲਗਾਏ ਜਾਣ ਵਾਲੇ ਸੀ.ਐਨ.ਜੀ. ਪਲਾਂਟ ਨੂੰ ਲੈ ਕੇ ਕੁਝ ਦਿਨ ਪਹਿਲਾਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ 150 ਲੋਕਾਂ ਵਿਰੁੱਧ ਦਰਜ ਕੀਤੇ ਗਏ ਕੇਸ ਬਾਰੇ, ਅਮਨ ਅਰੋੜਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੋਵੇਗੀ ਤਾਂ ਹੀ ਪੁਲਿਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੰਜਾਬ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਧਰਨਾ ਦੇਣ ਦੀ ਕੀ ਲੋੜ ਹੈ, ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਪ੍ਰਸ਼ਾਸਨ ਨਾਲ ਗੱਲ ਕਰਕੇ ਮਸਲਾ ਹੱਲ ਕਰ ਸਕਦੇ ਹਨ। ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪਹਿਲਗਾਮ ਵਿਚ ਹਿੰਦੂਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿਚ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਦਾ ਸਮਾਂ ਆ ਗਿਆ ਹੈ। ਅੱਜ ਪੂਰਾ ਦੇਸ਼ ਅੱਤਵਾਦ ਦੇ ਖਿਲਾਫ ਖੜ੍ਹਾ ਹੈ। ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਪੰਜਾਬ ਦੀ ਸਰਹੱਦ ਲਗਭਗ 530 ਕਿਲੋਮੀਟਰ ਹੈ। ਅਜਿਹੀ ਸਥਿਤੀ ਵਿਚ, ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਨੇ ਆਪਸ ਵਿਚ ਚੰਗਾ ਤਾਲਮੇਲ ਬਣਾਈ ਰੱਖਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ