ਗਿ੍ਫ਼ਤਾਰ ਵਿਅਕਤੀ ਪਾਸੋਂ ਜਾਸੂਸ ਹੋਣ ਬਾਰੇ ਕੀਤੀ ਜਾ ਰਹੀ ਹੈ ਪੁੱਛਗਿੱਛ- ਬਠਿੰਡਾ ਐਸ.ਪੀ.

ਬਠਿੰਡਾ, 29 ਅਪ੍ਰੈਲ- ਬਠਿੰਡਾ ਦੇ ਐਸ.ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਕੁਝ ਵੀਡੀਓਜ਼ ਵਿਚ ਇਹ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਬਠਿੰਡਾ ਪੁਲਿਸ ਨੇ ਇਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਾਨੂੰ ਬਠਿੰਡਾ ਛਾਉਣੀ ਤੋਂ ਸੂਚਨਾ ਮਿਲੀ ਹੈ ਕਿ ਸੁਨੀਲ ਕੁਮਾਰ ਨਾਮਕ ਇਕ ਵਿਅਕਤੀ, ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ, ਨੂੰ ਸ਼ੱਕ ਦੇ ਆਧਾਰ ’ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਸ ਦੇ ਮੋਬਾਈਲ ਡੇਟਾ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਤੇ ਸ਼ੁਰੂਆਤੀ ਜਾਂਚ ਵਿਚ ਉਸ ਦੇ ਜਾਸੂਸ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਐਫ਼.ਆਈ.ਆਰ. ਦਰਜ ਕਰ ਲਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।