ਪੰਜਾਬ ਕਾਂਗਰਸ 11 ਮਈ ਨੂੰ ਸੰਗਰੂਰ ਵਿਚ ਕਰੇਗੀ ਸੂਬਾ ਪੱਧਰੀ ‘ਸੰਵਿਧਾਨ ਬਚਾਓ ਰੈਲੀ’

ਲੌਂਗੋਵਾਲ, 29 ਅਪ੍ਰੈਲ (ਵਿਨੋਦ ਸ਼ਰਮਾ) - ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਵਲੋਂ ਭਾਰਤ ਭਰ ਵਿਚ ਕੀਤੀਆਂ ਜਾ ਰਹੀਆਂ ਸਵਿੰਧਾਨ ਬਚਾਓ ਰੈਲੀਆਂ ਦੀ ਲੜੀ ਵਿਚ ਪੰਜਾਬ ਵਿਖੇ ਹੋਣ ਵਾਲੀ ਰੈਲੀ ਹੁਣ 11 ਮਈ ਨੂੰ ਸੰਗਰੂਰ ਵਿਖੇ ਹੋਵੇਗੀ। ਉਕਤ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਮਾਲਵਾ ਜੋਨ ਦੇ ਚੋਟੀ ਦੇ ਅਹੁਦੇਦਾਰਾਂ ਦੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲੈ ਕੇ ਪਰਤੇ ਐਡ. ਲੌਂਗੋਵਾਲ ਨੇ ਦੱਸਿਆ ਕਿ ਇਹ ਰੈਲੀ ਪਹਿਲਾਂ 4 ਮਈ ਨੂੰ ਹੋਣੀ ਸੀ ਪ੍ਰੰਤੂ ਹੁਣ 11 ਮਈ ਨੂੰ ਸੰਗਰੂਰ ਵਿਖੇ ਵਿਸ਼ਾਲ ਪੱਧਰ ’ਤੇ ਕੀਤੀ ਜਾਣੀ ਹੈ। ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਹੇਠ ਕਰਵਾਈ ਜਾਣ ਵਾਲੀ ਇਸ ਰੈਲੀ ਵਿਚ ਏ.ਆਈ.ਸੀ.ਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ, ਸਕੱਤਰ ਰਵਿੰਦਰ ਦਲਵੀ ਦੇ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ। ਉਨ੍ਹਾਂ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਿਚ ਹਾਈ ਕਮਾਨ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਇਹ ਰੈਲੀ ਪੰਜਾਬ ਦੇ ਕਾਂਗਰਸੀ ਵਰਕਰਾਂ ਵਿਚ ਨਵੀਂ ਊਰਜਾ ਦਾ ਸੰਚਾਰ ਕਰੇਗੀ।