ਗੈਂਗਸਟਰ ਸੋਨੂ ਮੋਟਾ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 29 ਅਪ੍ਰੈਲ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਨੇੜੇ ਪੈਂਦੇ ਬਾਜ਼ਾਰ ਕਾਠੀਆਂ ਵਿਖੇ ਅੱਜ ਸ਼ਾਮ ਗੈਂਗਸਟਰ ਸੋਨੂ ਮੋਟਾ ਦੀ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰ ਦਿੱਤੀ ਗਈ, ਜਿਸ ਦੀ ਮੌਤ ਦੀ ਪੁਸ਼ਟੀ ਪੁਲਿਸ ਵਲੋਂ ਕਰ ਦਿੱਤੀ ਗਈ ਹੈ ਅਤੇ ਮੌਕੇ ਉਤੇ ਜਾਂਚ ਕੀਤੀ ਜਾ ਰਹੀ ਹੈ।