JALANDHAR WEATHER

ਗੁ. ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਗਿ. ਕੁਲਦੀਪ ਸਿੰਘ ਗੜਗੱਜ

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਿਦਰਾਣੇ ਦੀ ਇਸ ਧਰਤੀ ਨੂੰ ਮੁਕਤੀ ਦੇ ਸਰ ਨਾਲ ਨਿਵਾਜ਼ਿਆ। ਉਨ੍ਹਾਂ ਕਿਹਾ ਕਿ ਟੁੱਟੀ ਗੰਢੀ ਦੇ ਇਸ ਅਸਥਾਨ ਉਤੇ ਸਭ ਨੂੰ ਦਰਸ਼ਨ ਕਰਨੇ ਚਾਹੀਦੇ ਹਨ। ਇਸ ਪਵਿੱਤਰ ਧਰਤੀ ਉਤੇ ਦਸਮੇਸ਼ ਪਿਤਾ ਨੇ ਮੁਗਲ ਸਾਮਰਾਜ ਖਿਲਾਫ ਆਖਰੀ ਜੰਗ ਲੜ ਕੇ ਫਤਿਹ ਹਾਸਿਲ ਕੀਤੀ ਅਤੇ ਜ਼ੁਲਮ ਦਾ ਖਾਤਮ ਕੀਤਾ। ਇਸ ਧਰਤੀ ਉਤੇ ਭਾਈ ਮਹਾ ਸਿੰਘ ਸਮੇਤ 40 ਮੁਕਤਿਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਵਿਜੇ ਸਿੰਘ ਬਾਦੀਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਸੁਮੇਰ ਸਿੰਘ ਇੰਚਾਰਜ ਸਬ-ਆਫਿਸ ਸ਼੍ਰੋਮਣੀ ਕਮੇਟੀ ਤਲਵੰਡੀ ਸਾਬੋ ਅਤੇ ਹੋਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ