ਸ੍ਰੀ ਮੁਕਤਸਰ ਸਾਹਿਬ ਵਿਖੇ ਬੇਹੋਸ਼ੀ ਦੀ ਹਾਲਤ 'ਚ ਮਿਲੀ ਔਰਤ
ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ 'ਤੇ ਇਕ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਈ ਕਾਰ ਸਵਾਰ ਇਸ ਨੂੰ ਸੜਕ ਉਤੇ ਛੱਡ ਕੇ ਫਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਅਤੇ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਾਇਆ। ਪਤਾ ਲੱਗਾ ਹੈ ਕਿ ਇਸ ਦੇ ਹੱਥ ਉਤੇ ਡਰਿਪ ਵਾਲੀ ਸੂਈ ਲੱਗੀ ਹੋਈ ਹੈ। ਇਲਾਜ ਕਰ ਰਹੇ ਡਾਕਟਰ ਨੇ ਕਿਹਾ ਕਿ ਇਸ ਲੜਕੀ ਨੇ ਨਸ਼ੇ ਦਾ ਸੇਵਨ ਕੀਤਾ ਹੋਇਆ ਹੈ। ਅਜੇ ਤੱਕ ਇਸ ਬਾਰੇ ਕੁਝ ਕਹਿਣਾ ਮੁਸ਼ਕਿਲ ਹੈ ਕਿ ਲੜਕੀ ਨੇ ਕਿਹੜਾ ਨਸ਼ਾ ਕੀਤਾ ਹੈ। ਇਸ ਦਾ ਇਲਾਜ ਕੀਤਾ ਜਾ ਰਿਹਾ ਹੈ।