JALANDHAR WEATHER

ਚੀਨ ਦੇ ਲਿਆਓਨਿੰਗ ਦੇ ਇਕ ਰੈਸਟੋਰੈਂਟ ਵਿਚ ਅੱਗ ਲੱਗਣ ਨਾਲ 22 ਲੋਕਾਂ ਦੀ ਮੌਤ, 3 ਜ਼ਖ਼ਮੀ

ਲਿਆਓਨਿੰਗ (ਚੀਨ) , 29 ਅਪ੍ਰੈਲ - ਚੀਨ ਦੇ ਲਿਆਓਨਿੰਗ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇਕ ਰੈਸਟੋਰੈਂਟ ਵਿਚ ਅੱਗ ਲੱਗਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕ ਜ਼ਖਮੀ ਹੋ ਗਏ ਹਨ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਰੈਸਟੋਰੈਂਟ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਅੱਗ ਰੈਸਟੋਰੈਂਟ ਦੀ ਰਸੋਈ ਵਿਚ ਲੱਗੀ। ਲਿਆਓਨਿੰਗ ਪਹਿਲਾਂ ਇਕ ਵੱਡਾ ਉਦਯੋਗਿਕ ਕੇਂਦਰ ਸੀ। ਇਸ ਵੇਲੇ, ਆਬਾਦੀ ਦੇ ਪ੍ਰਵਾਸ ਕਾਰਨ ਇਹ ਇਕ ਮੁਸ਼ਕਿਲ ਪੜਾਅ ਵਿਚੋਂ ਗੁਜ਼ਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ