ਲੁਟੇਰਿਆਂ ਵਲੋਂ ਬਜ਼ੁਰਗ ਔਰਤ ਦਾ ਕਤਲ

ਵੇਰਕਾ, (ਅੰਮ੍ਰਿਤਸਰ), 30 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਸਦਰ ਖੇਤਰ ਦੇ ਇਲਾਕੇ ਵਿਜੈ ਨਗਰ ਬਟਾਲਾ ਰੋਡ ਵਿਖੇ ਲੰਘੀ ਦੇਰ ਸ਼ਾਮ ਅਣਪਛਾਤੇ ਲੁਟੇਰਿਆ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਇਕੱਲੀ ਰਹਿੰਦੀ 70 ਸਾਲ ਦੀ ਤੁਰਨ ਫਿਰਨ ਤੋਂ ਅਸਮਰੱਥ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਉਹ ਕੀਮਤੀ ਸਮਾਨ ਲੁੱਟ ਕੇ ਫਰਾਰ ਹੋ ਗਏ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਲੱਗੇ ਕੈਮਰਿਆ ਦੀ ਜਾਂਚ ਕੀਤੀ ਜਾ ਰਹੀ ਹੈ।