ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਅੱਜ ਹੋਵੇਗੀ ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਦੀ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ- ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ, ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਅੱਜ ਸਵੇਰੇ 11 ਵਜੇ ਮੀਟਿੰਗ ਕਰੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਮੋਦੀ ਕਰਨਗੇ। ਇਸ ਕਮੇਟੀ ਨੂੰ ਸੁਪਰ ਕੈਬਨਿਟ ਵੀ ਕਿਹਾ ਜਾਂਦਾ ਹੈ, ਜੋ ਕੈਬਨਿਟ ਦੀ ਸਭ ਤੋਂ ਮਹੱਤਵਪੂਰਨ ਕਮੇਟੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਤਿੰਨਾਂ ਸੈਨਾ ਮੁਖੀਆਂ, ਐਨ.ਐਸ.ਏ. ਅਜੀਤ ਡੋਭਾਲ, ਸੀ.ਡੀ.ਐਸ. ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ-ਪੱਧਰੀ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਥਿਆਰਬੰਦ ਬਲਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਅਤੇ ਕਿਹਾ ਕਿ ਫੌਜ ਨੂੰ ਅੱਤਵਾਦ ਵਿਰੁੱਧ ਕਾਰਵਾਈ ਦਾ ਤਰੀਕਾ, ਟੀਚਾ ਅਤੇ ਸਮਾਂ ਤੈਅ ਕਰਨਾ ਚਾਹੀਦਾ ਹੈ।