JALANDHAR WEATHER

ਨਵਜੋਤ ਸਿੱਧੂ ਆਫ਼ੀਸ਼ੀਅਲ ਯੂ.ਟਿਊਬ ਚੈਨਲ ਸ਼ੁਰੂ

ਅੰਮ੍ਰਿਤਸਰ, 30 ਅਪ੍ਰੈਲ (ਰੇਸ਼ਮ ਸਿੰਘ/ਵਰਪਾਲ)- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਅੱਜ ਤੋਂ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਿਹਾ ਹਾਂ, ਜਿਥੇ ਮੇਰੀ ਜ਼ਿੰਦਗੀ ਵਿਚ ਕਿਤੇ ਵੀ ਸਿਆਸਤ ਨਹੀਂ ਹੋਵੇਗੀ। ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਯੂ.ਟਿਊਬ ਦਾ ਆਫ਼ੀਸ਼ੀਅਲ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਮੈਂ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵਾਂਗਾ ਤੇ ਉਨ੍ਹਾਂ ਦੇ ਨਾਲ ਜੁੜਾਂਗਾ ਅਤੇ ਚੈਨਲ ਵਿਚ ਮੇਰੇ ’ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਿਆਸਤ ਵਿਚ ਦਾਇਰਾ ਹੁੰਦਾ ਹੈ ਪਰ ਇਸ ਵਿਚ ਕੋਈ ਦਾਇਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕੁਝ ਲੋਕਾਂ ਨੇ ਸਿਆਸਤ ਨੂੰ ਇਕ ਧੰਦਾ ਬਣਾ ਲਿਆ ਹੈ ਪਰ ਮੈਂ ਧੰਦੇ ਲਈ ਨਹੀਂ ਸਗੋਂ ਲੋਕ ਭਲਾਈ ਲਈ ਸਿਆਸਤ ਵਿਚ ਆਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ