JALANDHAR WEATHER

ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਅਮਰੀਕਾ ਜਾਣ ਤੋਂ ਰੋਕਿਆ

ਕਲਾਨੌਰ, (ਗੁਰਦਾਸਪੁਰ), 30 ਅਪ੍ਰੈਲ (ਪੁਰੇਵਾਲ)- ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰ ਰਹੇ ਪੰਥਕ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਅੱਜ ਦਿੱਲੀ ਏਅਰਪੋਰਟ ’ਤੇ ਵਿਦੇਸ਼ ਜਾਣ ਤੋਂ ਰੋਕ ਲਿਆ ਗਿਆ। ਦਿੱਲੀ ਏਅਰਪੋਰਟ ਤੋਂ ਗੱਲਬਾਤ ਕਰਦਿਆਂ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਉਹ ਨਿੱਜੀ ਸਮਾਗਮ ਲਈ ਅਮਰੀਕਾ ਜਾ ਰਹੇ ਸਨ ਅਤੇ ਉਨ੍ਹਾਂ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ ਹੈ। ਜਥੇਦਾਰ ਛੋਟੇਪੁਰ ਨੇ ਦੱਸਿਆ ਕਿ ਇਸ ਸੰਬੰਧੀ ਇਮੀਗ੍ਰੇਸ਼ਨ ਵਿਭਾਗ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ। ਸਿਰਫ਼ ਪਾਸਪੋਰਟ ਦਫ਼ਤਰ ਨਾਲ ਤਾਲਮੇਲ ਕਰਨ ਲਈ ਹੀ ਕਿਹਾ ਗਿਆ ਹੈ ਜਦ ਕਿ ਉਨ੍ਹਾਂ ਕੋਲ ਵੈਲਿਡ ਪਾਸਪੋਰਟ ਅਤੇ ਵੀਜ਼ਾ ਉਪਲਬਧ ਹੈ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਅਤੇ ਹੁਣ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ