JALANDHAR WEATHER

ਕੇਂਦਰੀ ਸੜਕ ਆਵਾਜਾਈ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਕੇਂਦਰੀ ਸੜਕ ਆਵਾਜਾਈ ਤੇ ਹਾਈਵੇ ਰਾਜ ਮੰਤਰੀ ਹਰਸ਼ ਮਲਹੋਤਰਾ ਅੱਜ ਨੈਸ਼ਨਲ ਹਾਈਵੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਦਰਸ਼ਨ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਅੱਜ ਦੇਸ਼ ਅਤੇ ਪੰਜਾਬ ਵਿਚ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਹੈ। ਦਿੱਲੀ ਅੰਮ੍ਰਿਤਸਰ ਕਟੜਾ ਹਾਈਵੇ ਸਾਲ ਡੇਢ ਸਾਲ ਦੇ ਅੰਦਰ ਮੁਕੰਮਲ ਕਰਕੇ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਹਰਸ਼ ਮਲਹੋਤਰਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ