JALANDHAR WEATHER

ਪ੍ਰਦੀਪ ਸਿੰਘ ਢਿੱਲੋਂ ਖ਼ਿਲਾਫ਼ ਭ੍ਰਿਸ਼ਟਾਚਾਰੀ ਦੇ ਦੋਸ਼ਾਂ ਤਹਿਤ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਿਜ

ਚੰਡੀਗੜ੍ਹ, 30 ਅਪ੍ਰੈਲ (ਕਪਲ ਵਧਵਾ)-ਮੁਹਾਲੀ ਦੇ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਖ਼ਿਲਾਫ਼ ਭ੍ਰਿਸ਼ਟਾਚਾਰੀ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਸਬੰਧੀ ਅਗਾਊਂ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 7 ਅਤੇ 7 ਏ ਤਹਿਤ ਨਾਮਜ਼ਦ ਕੀਤਾ ਹੈ, ਜਿਸ ਤੋਂ ਬਾਅਦ ਉਸਦੀ ਗ੍ਰਿਫ਼ਤਾਰੀ ਲਈ ਬਿਊਰੋ ਵਲੋਂ ਅਦਾਲਤ ਰਾਹੀਂ ਵਾਰੰਟ ਵੀ ਜਾਰੀ ਕਰਵਾਇਆ ਗਿਆ, ਜਿਸ ਦੀ ਮਿਆਦ 1 ਮਈ ਤੱਕ ਦੀ ਦੱਸੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ