ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਤੀ ਜਨਗਣਨਾ 'ਤੇ ਕੀਤਾ ਟਵੀਟ

ਨਵੀਂ ਦਿੱਲੀ, 30 ਅਪ੍ਰੈਲ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਜਿਕ ਨਿਆਂ ਪ੍ਰਤੀ ਵਚਨਬੱਧ ਮੋਦੀ ਸਰਕਾਰ ਨੇ ਅੱਜ ਇਕ ਇਤਿਹਾਸਕ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਅੱਜ ਹੋਈ ਸੀ.ਸੀ.ਪੀ.ਏ. ਮੀਟਿੰਗ ਵਿਚ ਆਉਣ ਵਾਲੀ ਜਨਗਣਨਾ ਵਿਚ ਜਾਤੀ ਜਨਗਣਨਾ ਨੂੰ ਸ਼ਾਮਿਲ ਕਰਨ ਦਾ ਫੈਸਲਾ ਕਰਕੇ ਸਮਾਜਿਕ ਸਮਾਨਤਾ ਅਤੇ ਹਰ ਵਰਗ ਦੇ ਅਧਿਕਾਰਾਂ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ਸੰਦੇਸ਼ ਦਿੱਤਾ ਗਿਆ ਹੈ।