ਆਈ.ਸੀ.ਐਸ.ਈ. 12ਵੀਂ ਦੇ ਨਤੀਜੇ 'ਚ ਹਰਪਾਹੁਲ ਆਹਲੂਵਾਲੀਆ ਨੇ 91 ਫੀਸਦੀ ਅੰਕ ਲਏ

ਕਪੂਰਥਲਾ, 30 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਈ.ਸੀ.ਐਸ.ਈ. ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਕਪੂਰਥਲਾ ਦੀ ਵਿਦਿਆਰਥਣ ਹਰਪਾਹੁਲ ਆਹਲੂਵਾਲੀਆ ਨੇ 91 ਫੀਸਦੀ ਅੰਕ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਰਪਾਹੁਲ ਆਹਲੂਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਦਾ ਸਿਹਰਾ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਕਪੂਰਥਲਾ ਦੇ ਅਧਿਆਪਕਾਂ ਤੇ ਮਾਪਿਆਂ ਸਿਰ ਜਾਂਦਾ ਹੈ ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਅੱਜ ਮੈਂ ਇਸ ਮੁਕਾਮ 'ਤੇ ਪਹੁੰਚੀ ਹਾਂ।