JALANDHAR WEATHER

ਜਾਤੀ ਜਨਗਣਨਾ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ - ਸ਼ਿਵਰਾਜ ਸਿੰਘ ਚੌਹਾਨ

ਭੋਪਾਲ, 30 ਅਪ੍ਰੈਲ - ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅੱਜ ਰਾਸ਼ਟਰੀ ਜਨਗਣਨਾ ਵਿਚ ਜਾਤੀ ਜਨਗਣਨਾ ਨੂੰ ਸ਼ਾਮਿਲ ਕਰਨ ਦਾ ਇਕ ਇਤਿਹਾਸਕ ਦਿਨ ਹੈ। ਅੱਜ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਜਨਗਣਨਾ ਦੇ ਨਾਲ-ਨਾਲ ਜਾਤੀ ਜਨਗਣਨਾ ਵੀ ਕੀਤੀ ਜਾਵੇਗੀ। ਇਹ ਫ਼ੈਸਲਾ ਇਤਿਹਾਸਕ ਹੈ। ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਾ ਹਾਂ। ਜਾਤੀ ਜਨਗਣਨਾ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਇਹ ਸਮਾਜ ਦੇ ਸਾਰੇ ਵਰਗਾਂ ਦੇ ਆਰਥਿਕ ਅਤੇ ਸਮਾਜਿਕ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਦੇਸ਼ ਦੇ ਹਿੱਤ ਵਿਚ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ