JALANDHAR WEATHER

ਐਨ.ਆਈ.ਏ. ਦੀ ਟੀਮ ਵਲੋਂ ਫ਼ਿਰੋਜ਼ਪੁਰ ’ਚ ਕਾਰੋਬਾਰੀ ਦੇ ਘਰ ਛਾਪੇਮਾਰੀ

ਫ਼ਿਰੋਜ਼ਪੁਰ, 1 ਮਈ (ਗੁਰਿੰਦਰ ਸਿੰਘ)- ਐਨ.ਆਈ.ਏ. ਦੀ ਟੀਮ ਵਲੋਂ ਅੱਜ ਇਕ ਵਾਰ ਫਿਰ ਫ਼ਿਰੋਜ਼ਪੁਰ-ਫਰੀਦਕੋਟ ਸੜਕ ’ਤੇ ਪੈਂਦੇ ਪਿੰਡ ਵਿਚ ਇਕ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੇ ਕਾਰਨਾਂ ਪ੍ਰਤੀ ਹਾਲ ਦੀ ਘੜੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ ਬੀਤੀ 24 ਅਪ੍ਰੈਲ ਨੂੰ ਵੀ ਐਨ.ਆਈ.ਏ. ਵਲੋਂ ਫਿਰੋਜ਼ਪੁਰ ਸ਼ਹਿਰ ਦੇ ਇਕ ਬੈਂਕਿਊਟ ਹਾਲ ਤੇ ਪੈਲੇਸ ਵਿਚ ਛਾਪੇਮਾਰੀ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ