JALANDHAR WEATHER

ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ’ਤੇ ਕਬਜ਼ਾ ਲੈਣ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਨਾਲ ਪਹੁੰਚੇ ਅਧਿਕਾਰੀ

ਘੁਮਾਣ, (ਗੁਰਦਾਸਪੁਰ), 1 ਮਈ (ਬਮਰਾਹ)- ਅੰਮ੍ਰਿਤਸਰ ਊਨਾ ਨੈਸ਼ਨਲ ਹਾਈਵੇ 503 ਏ ਲਈ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਜ਼ਮੀਨਾਂ ਨੂੰ ਐਕਵਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜ਼ਮੀਨਾਂ ਦੀ ਘੱਟ ਕੀਮਤ ਮਿਲਣ ਕਾਰਨ ਕਿਸਾਨਾਂ ਵਲੋਂ ਇਸ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ’ਤੇ ਕਬਜ਼ਾ ਕਰਨ ਤੋਂ ਰੋਕ ਦਿੱਤਾ ਸੀ। ਇਸ ਤੋਂ ਬਾਅਦ ਅੱਜ ਤੜਕਸਾਰ ਸੈਂਕੜਿਆਂ ਦੀ ਗਿਣਤੀ ਵਿਚ ਪੁਲਿਸ ਫੋਰਸ ਬੱਲ ਸੰਬੰਧਿਤ ਵਿਭਾਗ ਅਤੇ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵਲੋਂ ਵੱਡੀ ਗਿਣਤੀ ਵਿਚ ਮਸ਼ੀਨਰੀ ਨਾਲ ਪਹੁੰਚ ਕੇ ਘੁਮਾਣ ਅਤੇ ਆਸ ਪਾਸ ਦੀ ਜ਼ਮੀਨ ’ਤੇ ਕਬਜ਼ਾ ਲੈ ਲਿਆ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੁਝ ਜ਼ਮੀਨਾਂ ਦੀ ਸਰਕਾਰ ਨੇ ਹਾਲੇ ਤੱਕ ਕੋਈ ਅਦਾਇਗੀ ਨਹੀਂ ਕੀਤੀ ਪਰ ਫਿਰ ਵੀ ਅਥਾਰਟੀ ਵਲੋਂ ਧੱਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਐਸ .ਪੀ. ਹੈਡ ਕੁਆਰਟਰ ਮੈਡਮ ਜਸਵੰਤ ਕੌਰ ਬਟਾਲਾ, ਐਸ. ਡੀ .ਐਮ. ਵਰਿੰਦਰ ਪਾਂਧੇ ਬਟਾਲਾ , ਡੀ.ਐਸ.ਪੀ. ਰਜੇਸ਼ ਕੱਕੜ , ਡੀ.ਐਸ.ਪੀ. ਵਿਪਰ ਕੁਮਾਰ , ਡੀ.ਐਸ.ਪੀ. ਰਵਿੰਦਰ ਸਿੰਘ, ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਰੈਵੀਨਿਊ ਵਿਭਾਗ ਦੇ ਅਧਿਕਾਰੀ ਵੱਡੀ ਗਿਣਤੀ ਵਿਚ ਪਹੁੰਚੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ