ਅਕਾਲੀ ਦਲ (ਅ) ਸਥਾਪਨਾ ਦਿਵਸ ਸਮਾਗਮ ’ਚ ਜਥੇਦਾਰ ਗੜਗੱਜ ਨੇ ਵੀ ਕੀਤੀ ਸ਼ਿਰਕਤ

ਅੰਮ੍ਰਿਤਸਰ, 1 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਥਾਪਨਾ ਦਿਵਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸ਼ਮੂਲੀਅਤ ਕੀਤੀ। ਗਿਆਨੀ ਗੜਗੱਜ ਵਲੋਂ ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸਿਰੋਪਾਓ ਭੇਟ ਕਰਕੇ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।