JALANDHAR WEATHER

ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਸੁਨਾਮ ’ਚ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ) 1 ਮਈ (ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਹਲਕਾ ਸੁਨਾਮ ਦੇ ਵਰਕਰਾਂ ਨੇ ਪਾਣੀਆਂ ਦੇ ਮਸਲੇ ’ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਧੀਕੀ ਦੇ ਵਿਰੋਧ ’ਚ ਅੱਜ ਸਥਾਨਕ ਮਾਤਾ ਮੋਦੀ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਸਰਾਸਰ ਧੱਕਾ ਕਰ ਰਹੀ ਹੈ ਜਦੋਂ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਸਮੇਂ ਤੋਂ ਪਹਿਲਾਂ ਹੀ ਵਰਤ ਚੁੱਕਿਆ ਹੈ। ਇਸ ਮੌਕੇ ਕਈ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ