JALANDHAR WEATHER

'ਆਪ' ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਜਪਾ ਖਿਲਾਫ ਕੀਤਾ ਰੋਸ ਪ੍ਰਗਟ

ਪੱਟੀ, 1 ਮਈ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੰਜਾਬ ਅਤੇ ਹਰਿਆਣਾ ਦੇ ਪਾਣੀਆਂ ਦੇ ਮਸਲੇ ‘ਤੇ ਬੀ.ਬੀ.ਐਮ.ਬੀ. ਦੀ ਪੰਜਾਬ ਨਾਲ ਵਧੀਕੀ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੇਅਰਮੈਨ ਦਿਲਬਾਗ ਸਿੰਘ ਰੱਤਾ ਗੁੱਦਾ ਪੀ.ਏ. ਦੀ ਅਗਵਾਈ ਵਿਚ ਕਲੋਕ ਟਾਵਰ ਚੌਕ ਪੱਟੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਜਪਾ ਖਿਲਾਫ ਰੋਸ ਕੀਤਾ। ਇਸ ਰੋਸ ਪ੍ਰਦਰਸ਼ਨ ਮੌਕੇ ਚੇਅਰਮੈਨ ਦਿਲਬਾਗ ਸਿੰਘ ਰੱਤਾ ਗੁੱਦਾ ਪੀ.ਏ., ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬੈਹੜਵਾਲ, ਸੋਨੂ ਸਭਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਹੋਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ