JALANDHAR WEATHER

ਅਰਜਨਟੀਨਾ ਅਤੇ ਚਿਲੀ ਵਿਚ ਭੂਚਾਲ ਦੇ ਤੇਜ਼ ਝਟਕੇ

ਨਵੀਂ ਦਿੱਲੀ, 2 ਮਈ - ਦੱਖਣੀ ਅਮਰੀਕੀ ਦੇਸ਼ਾਂ ਅਰਜਨਟੀਨਾ ਅਤੇ ਚਿਲੀ ਦੇ ਤੱਟ ਨੇੜੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.4 ਮਾਪੀ ਗਈ। ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ, ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭੂਚਾਲ ਦੇ ਤੇਜ਼ ਝਟਕਿਆਂ ਨੇ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ। ਲੋਕ ਆਪਣੇ ਘਰਾਂ ਤੋਂ ਬਾਹਰ ਖੁੱਲ੍ਹੇ ਅਸਮਾਨ ਵੱਲ ਭੱਜਣ ਲੱਗੇ। ਅਮਰੀਕੀ ਭੂ-ਵਿਗਿਆਨ ਸਰਵੇਖਣ ਦੇ ਅਨੁਸਾਰ, ਭੂਚਾਲ ਦਾ ਕੇਂਦਰ ਚਿਲੀ ਅਤੇ ਅਰਜਨਟੀਨਾ ਦੇ ਦੱਖਣੀ ਤੱਟਾਂ ਦੇ ਨੇੜੇ ਸਮੁੰਦਰ ਵਿਚ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ