ਭੁਪਿੰਦਰ ਸਿੰਘ ਨਹਿਲ ਨੇ ਸੰਭਾਲਿਆ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਦਾ ਕਾਰਜਭਾਰ

ਸੰਗਰੂਰ, 4 ਮਈ (ਧੀਰਜ ਪਸ਼ੋਰੀਆ) - ਨਗਰ ਕੌਂਸਲ ਸੰਗਰੂਰ ਦੇ ਚੁਣੇ ਗਏ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਭੁਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ , ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਅਤੇ ਹੋਰਨਾਂ ਆਗੂਆਂ ਨੇ ਭੁਪਿੰਦਰ ਸਿੰਘ ਨਹਿਲ ਨੂੰ ਆਸ਼ੀਰਵਾਦ ਦਿੱਤਾ ।