30 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਗੁਰੂ ਹਰਸਹਾਏ (ਫ਼ਿਰੋਜ਼ਪੁਰ)4 ਮਈ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਗੁਰੂ ਹਰ ਸਹਾਏ ਪੁਲਿਸ ਨੇ ਗਸ਼ਤ ਦੌਰਾਨ 30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰੂ ਹਰਸਹਾਏ ਸਤਨਾਮ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਾਈਕਲ ਉਰਫ ਮਾਇਕੀ ਪੁੱਤਰ ਜੌਰਜ ਤੇ ਮਿਰਜਾ ਉਰਫ ਭੁੱਟੋ ਪੁੱਤਰ ਦਰਸ਼ਨ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਵਜੋਂ ਹੋਈ ਹੈ।