JALANDHAR WEATHER

ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਬਣਾਈ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ

 ਜੰਡਿਆਲਾ ਮੰਜਕੀ (ਜਲੰਧਰ), 4 ਮਈ(ਸੁਰਜੀਤ ਸਿੰਘ ਜੰਡਿਆਲਾ) - ਪੰਜਾਬ ਸਰਕਾਰ ਵਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਪੁਲਿਸ ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਗੇ ਤੋਰਦਿਆਂ ਏਸੀਪੀ ਜਲੰਧਰ ਕੈਂਟ ਬਬਨਦੀਪ ਸਿੰਘ ਵਲੋਂ ਅੱਜ ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲੱਖਣਪਾਲ ਵਿਚ ਵੱਡੀ ਕਾਰਵਾਈ ਕਰਦਿਆਂ ਪੰਜ ਨਸ਼ਾ ਤਸਕਰਾਂ ਦੀਆਂ ਬਣਾਈਆਂ ਕਰੋੜਾਂ ਰੁਪਏ ਮੁੱਲ ਦੀਆਂ ਨਜਾਇਜ਼ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ। ਏਸੀਪੀ ਬਬਨਦੀਪ ਸਿੰਘ ਹੋਰਾਂ ਦੱਸਿਆ ਕਿ ਅਜਿਹੇ ਹੋਰ ਤਸਕਰਾਂ ਦੀ ਜਾਇਦਾਦ ਦੀ ਵੀ ਸ਼ਨਾਖਤ ਕਰਵਾਈ ਜਾ ਰਹੀ ਹੈ ਅਤੇ ਜਲਦ ਹੀ ਹੋਰ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ