ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ - ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ , 4 ਮਈ- (ਬਲਜੀਤ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਇਸ ਮੁਹਿੰਮ ਦੇ ਸਿਪਾਹੀ ਬਣਨ ਦੀ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ੇ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਾਂ ਤਾਂ ਉਹ ਇਹ ਮਾੜਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਜਾਣ।ਇਥੇ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਹੁਣ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਭੇਜਣ ਵਾਲਿਆਂ ਨੂੰ ਅੱਗੋਂ ਨਸ਼ਾ ਚੁੱਕਣ ਲਈ ਬੰਦੇ ਨਹੀਂ ਮਿਲ ਰਹੇ ਕਿਉਂਕਿ ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਨਸ਼ੇ ਦੇ ਕਾਰੋਬਾਰ ਵਿਚ ਲੱਗੇ ਲੋਕਾਂ ਨੂੰ ਕਾਨੂੰਨ ਦਾ ਡਰ ਪੈਦਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਤੁਹਾਡਾ ਨਾਂਅ ਵੀ ਇਤਿਹਾਸ ਵਿਚ ਦਰਜ ਹੋਵੇਗਾ ਅਤੇ ਤੁਸੀਂ ਇਸ ਵਿਚ ਵੱਧ ਚੜ ਕੇ ਸਹਿਯੋਗ ਕਰੋ। ਉਨ੍ਹਾਂ ਨੇ ਸਭ ਨੂੰ ਨਸ਼ਿਆਂ ਖ਼ਿਲਾਫ਼ ਲੜਨ ਲਈ ਸਹੁੰ ਵੀ ਚੁਕਾਈ।