ਭਾਰਤੀ ਫ਼ੌਜ ਨੇ ਪਹਿਲਗਾਮ ਹਮਲੇ ਦਾ ਦਿੱਤਾ ਢੁੱਕਵਾਂ ਜਵਾਬ- ਅਮਨ ਅਰੋੜਾ

ਚੰਡੀਗੜ੍ਹ, 7 ਮਈ- ਪੰਜਾਬ ‘ਆਪ’ ਦੇ ਪ੍ਰਧਾਨ ਅਤੇ ਰਾਜ ਮੰਤਰੀ ਅਮਨ ਅਰੋੜਾ ਨੇ ਆਪ੍ਰੇਸ਼ਨ ਸਿੰਦੂਰ ਸੰਬੰਧੀ ਬੋਲਦੇ ਹੋਏ ਕਿਹਾ ਕਿ ਭਾਰਤੀ ਫੌਜ ਅਤੇ ਦੇਸ਼ ਵਾਸੀਆਂ ਨੇ ਪਹਿਲਗਾਮ ਵਿਖੇ 26 ਲੋਕਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਢੁਕਵਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਸਾਂਝੀ ਸਰਹੱਦ ਨੂੰ ਦੇਖਦੇ ਹੋਏ ਸਾਰੀਆਂ ਸਾਵਧਾਨੀਆਂ ਵਰਤੀਆਂ ਗਈਆਂ ਹਨ। ਪੰਜਾਬ ਪੁਲਿਸ ਦੂਜੀ ਰੱਖਿਆ ਲਾਈਨ ਵਜੋਂ ਤਿਆਰ ਹੈ। ਸਰਹੱਦੀ ਜ਼ਿਲ੍ਹਿਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਜਨਤਕ ਸੁਰੱਖਿਆ ਨੂੰ ਤਰਜੀਹ ਦੇਣ ਲਈ ਜਨਤਕ ਇਕੱਠਾਂ ਅਤੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਭਾਰਤ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀ ਹੈ।