ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਦੂਰ ਲਈ ਫੌਜ ਦੀ ਕੀਤੀ ਪ੍ਰਸ਼ੰਸਾ


ਨਵੀਂ ਦਿੱਲੀ, 7 ਮਈ- ਅੱਜ ਹੋਈ ਕੈਬਨਿਟ ਮੀਟਿੰਗ ਵਿਚ, ਪ੍ਰਧਾਨ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਲਈ ਤਿੰਨਾਂ ਫੌਜਾਂ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਭਾਰਤ ਹੈ। ਇਹ ਦੇਸ਼ ਲਈ ਮਾਣ ਵਾਲਾ ਪਲ ਹੈ। ਫੌਜ ਨੇ ਥੋੜ੍ਹੇ ਸਮੇਂ ਵਿਚ ਹੀ ਇਕ ਸਟੀਕ ਹਮਲਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ, ਸਰਕਾਰ ਨੇ ਕੱਲ੍ਹ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਪ੍ਰਧਾਨਗੀ ਰਾਜਨਾਥ ਸਿੰਘ ਕਰਨਗੇ।