ਕਾਲਾ ਬਾਜ਼ਾਰੀ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਐਮ.ਪੀ. ਅਰੋੜਾ/ ਡਿਪਟੀ ਕਮਿਸ਼ਨਰ

ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੁਜਾ)- ਰਾਜ ਸਭਾ ਮੈਂਬਰ ਅਤੇ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਹੈ ਕਿ ਹਾਲਾਤ ਦੇ ਮੱਦੇਨਜ਼ਰ ਕਾਲਾ ਬਾਜ਼ਾਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਲੈਕ ਆਊਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵੀ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ। ਐਮ.ਪੀ. ਅਰੋੜਾ ਵਲੋਂ ਅੱਜ ਇਸ ਲਈ ਆਪਣਾ ਇਕ ਵੱਖਰਾ ਕੰਟਰੋਲ ਰੂਮ ਵੀ ਬਣਾ ਦਿੱਤਾ ਗਿਆ ਹੈ ਜਿਸ ਦਾ ਨੰਬਰ 95925 95927 ਹੈ। ਉਨ੍ਹਾਂ ਦੱਸਿਆ ਵੀ ਕਿਸੇ ਵੀ ਐਮਰਜੈਂਸੀ ਦੇ ਹਾਲਾਤ ਵਿਚ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ.ਸੀ.ਪੀ. ਰੁਪਿੰਦਰ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।