ਜੰਗ ਦੇ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਲਈ ਕੀਤੇ ਪ੍ਰਬੰਧ-ਮੈਨੇਜਰ ਬਲਦੇਵ ਸਿੰਘ

ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਪਾਕਿਸਤਾਨ ਦਰਮਿਆਨ ਜੰਗ ਦੇ ਮੱਦੇਨਜ਼ਰ ਸੰਗਤ ਦੀ ਸਹੂਲਤ ਲਈ ਗੁਰਦੁਆਰਿਆਂ ਵਿਚ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਲੰਗਰ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਜੇਕਰ ਬਾਰਡਰ ਉਤੇ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਿਲ ਆਉਂਦੀ ਹੈ ਤਾਂ ਉਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਸ਼ੇਸ਼ ਤੌਰ ਉਤੇ ਹਦਾਇਤਾਂ ਕੀਤੀਆਂ ਗਈਆਂ ਹਨ।