ਜੇ ਬਾਰਡਰ ਨਜ਼ਦੀਕ ਪਿੰਡਾਂ ਦੇ ਲੋਕਾਂ ਨੂੰ ਉਠਣਾ ਪਿਆ ਤਾਂ ਗੁ. ਰਮਦਾਸ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਹਨ
ਰਮਦਾਸ, 9 ਮਈ ਅੰਮ੍ਰਿਤਸਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਪ੍ਰਗਟ ਸਿੰਘ ਤੇੜਾ ਨੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਭਾਰਤ ਤੇ ਪਾਕਿਸਤਾਨ ਵਿਚ ਤਣਾਅ ਵਧਦਾ ਹੈ ਤਾਂ ਸਰਹੱਦੀ ਬਾਰਡਰ ਦੇ ਲੋਕਾਂ ਨੂੰ ਉੱਠਣਾ ਪੈਂਦਾ ਹੈ, ਉਨ੍ਹਾਂ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਰਿਹਾਇਸ਼ੀ ਕਮਰਿਆਂ ਤੇ ਗੁਰੂ ਕਾ ਲੰਗਰ ਛਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਨਾ ਆ ਸਕੇ।